ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਸਬਸਿਡੀ ਤੇ ਮਸ਼ੀਨਰੀ ਦੀ ਖਰੀਦ ਕਰਨ ਵਾਸਤੇ ਅਰਜੀਆਂ ਦੇਣ ਦੀ ਅਪੀਲ

ਮੋਹਾਲੀ 18 ਅਪ੍ਰੈਲ (ਹਰਪ੍ਰੀਤ) :

ਸ਼੍ਰੀਮਤੀ ਕੋਮਲ ਮਿੱਤਲ, ਡਿਪਟੀ ਕਮਿਸ਼ਨਰ, ਐਸ.ਏ.ਐਸ. ਨਗਰ ਨੇ ਜ਼ਿਲ੍ਹੇ ਦੇ ਕਿਸਾਨ ਵੀਰਾਂ ਨੂੰ ਸਾਉਣੀ 2025 ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਸਬਸਿਡੀ ਤੇ ਮਸ਼ੀਨਰੀ ਦੀ ਖਰੀਦ ਕਰਨ ਵਾਸਤੇ (ਐਗਰੀ ਮਸ਼ੀਨਰੀ ਪੀ.ਬੀ.ਡਾਟ ਕਾਮ ਵੈਬ ਸਾਈਟ) ਰਾਹੀਂ ਅਰਜੀਆਂ ਦੇਣ ਲਈ ਅਪੀਲ ਕੀਤੀ ਹੈ।

ਉਹਨਾਂ ਨੇ ਦੱਸਿਆ ਕਿ ਵਿਅਕਤੀਗਤ ਕਿਸਾਨਾਂ ਨੂੰ 50 ਪ੍ਰਤੀਸ਼ਤ ਸਬਸਿਡੀ ਅਤੇ ਕਿਸਾਨ ਗਰੁੱਪਾਂ, ਪੰਚਾਇਤਾਂ, ਅਤੇ ਸਹਿਕਾਰੀ ਸਭਾਵਾਂ ਨੂੰ 80 ਪ੍ਰਤੀਸ਼ਤ ਸਬਸਿਡੀ ਤੇ ਸੁਪਰਸੀਡਰ, ਬੇਲਰ, ਰੇਕ, ਕਰਾਪ ਰੀਪਰ, ਉਲਟਾਵੇ ਹਲ ਆਦਿ ਲਈ ਮਿਤੀ 22.04.2025 ਤੋਂ 12.05.2025 (ਸ਼ਾਮ 5.00 ਵਜੇ) ਤੱਕ ਸਰਕਾਰ ਵੱਲੋ ਆਨਲਾਈਨ ਬਿਨੈ ਪੱਤਰ ਦੇਣ ਲਈ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਕਿਸਾਨਾਂ ਵੱਲੋ ਕਸਟਮ ਹਾਇਰਿੰਗ ਸੈਂਟਰ ਅਤੇ ਪੈਡੀ ਸਪਲਾਈ ਚੇਨ ਸੈਂਟਰ ਸਥਾਪਿਤ ਕਰਨ ਲਈ ਵੀ ਅਰਜ਼ੀਆ ਦੀ ਮੰਗ ਬਾਰੇ ਉਹਨਾਂ ਵੱਲੋਂ ਜਾਣਕਾਰੀ ਦਿੱਤੀ ਗਈ। ਉਹਨਾਂ ਨੇ ਕਿਸਾਨਾਂ ਨੂੰ ਸਕੀਮ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਵਿਭਾਗ ਦੀ ਸਾਈਟ ਜਾਂ ਆਪਣੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਧਿਕਾਰੀ ਦੇ ਦਫਤਰ ਨਾਲ ਸੰਪਰਕ ਕਰਨ ਲਈ ਵੀ ਕਿਹਾ।

Leave a Reply

Your email address will not be published. Required fields are marked *